ਮੁੱਖ ਪੰਨਾ ਸਾਡੇ ਬਾਰੇ ਸਾਡਾ ਪਤਾ ਫੌਂਟਸ ਹੋਰ ਸੰਪਰਕ

ਮਨ ਦੀ ਕੱਢੂ ਮੈਲ ਕੌਣ?

kcn502.jpgਮਨੁੱਖੀ ਸਰੀਰ ਕੁਦਰਤ ਦੀ ਐਸੀ ਰਚਨਾ ਹੈ ਕਿ ਇਹਦੇ ਠੀਕ ਚੱਲਣ ਲਈ ਸਮਾਂ, ਸਥਾਨ, ਖੁਰਾਕ ਤੇ ਵਰਤਾਰਾ ਆਦਿ ਸਭ ਕੁਝ ਸੀਮਾ ਅਨੁਸਾਰ ਨਿਰਧਾਰਤ ਹੈ। ਪਰ ਮਨੁੱਖ ਦੇ ਅੰਦਰਲਾ ਮਨ ਇਸ ਸਭ ਕਾਸੇ ਤੋਂ ਬੇਪਰਵਾਹ ਹੈ। ਉਹ ਮਨੁੱਖ ਨੂੰ ਸਾਰੇ ਉਹ ਕਰਮ ਕਰਨ ਲਈ ਉਕਸਾਉਂਦਾ ਹੈ, ਜੋ ਉਸਨੂੰ ਚੰਗੇ ਲੱਗਣ ਪਰ ਜੀਵਨ ਦੀ ਰੇਲ ਗੱਡੀ ਨੂੰ ਪਟੜੀ ਤੋਂ ਭੁੰਝੇ ਸੁੱਟਣ ਲਈ ਕਾਫੀ ਹੁੰਦੇ ਹਨ। ਜਿਵੇਂ ਜਿਵੇਂ ਸਾਡਾ ਮਨ ਬੇਕਾਬੂ ਹੁੰਦਾ ਜਾਂਦਾ ਹੈ, ਸਾਡੇ ਸਰੀਰਕ ਰੋਗ ਵਧਦੇ ਜਾਂਦੇ ਹਨ। ਇਕ ਧਾਰਨਾ ਇਹ ਵੀ ਹੈ ਕਿ ਸਰੀਰ ਦੇ ਸਾਰੇ ਰੋਗਾਂ ਦੀ ਜੜ੍ਹ, ਮਨੁੱਖ ਦੀ ਆਪਣੀ ਸੋਚ ਦਾ ਬਿਮਾਰ ਹੋ ਜਾਣਾ ਹੀ ਹੈ। ਇਹ ਬਿਮਾਰੀ ਹਾਓਮੇਂ ਤੋਂ ਲੈਕੇ ਲਾਲਚ ਤੱਕ ਦਾ ਸਫਰ ਕਰ ਸਕਦੀ ਹੈ। ਇੰਨਾਂ ਬੀਮਾਰੀਆਂ ਦੇ ਹੁੰਦੇ ਸਰੀਰ ਕਦੇ ਵੀ ਠੀਕ ਕੰਮ ਨਹੀਂ ਕਰ ਸਕਦਾ। ਇਹੋ ਕਾਰਣ ਹੈ ਕਿ ਸਾਇੰਸ ਦੇ ਬੇਥਾਹ ਵਿਕਸਤ ਹੋਣ ਦੇ ਬਾਵਜੂਦ ਤੇ ਲਗਭਗ ਹਰ ਕਿਸਮ ਦੀ ਬੀਮਾਰੀ ਦਾ ਇਲਾਜ ਲੱਭ ਪੈਣ ਦੇ ਬਾਵਜੂਦ, ਸਾਰੇ ਹਸਪਤਾਲ ਭਰੇ ਪਏ ਹਨ। ਪੂਰਾਂ ਦੇ ਪੂਰ ਡਾਕਟਰਾਂ ਦੇ ਅਮੀਰ ਹੋਈ ਜਾ ਰਹੇ ਹਨ। ਮਾਨਸਿਕ ਤਣਾਅ ਵਧਣ ਕਰਕੇ ਅਦਾਲਤਾਂ ਵਿਚ ਕੇਸਾਂ ਦੇ ਭੰਡਾਰ ਲੱਗੇ ਪਏ ਹਨ। ਕਦੇ ਕਦੇ ਸੋਚਦਾਂ ਇਹ ਜ਼ਰੂਰੀ ਵੀ ਹੈ। ਜੇ ਰੋਗ ਨਾ ਹੋਣ ਤਾਂ ਡਾਕਟਰ ਬੇਕਾਰ ਹੋ ਜਾਣ, ਬਹੁਮੰਜ਼ਲੀਆਂ ਹਸਪਤਾਲਾਂ ਦੀਆਂ ਇਮਾਰਤਾਂ ‘ਚ ਉੱਲੂ ਬੋਲਣ। ਜੇਕਰ ਮਾਨਸਿਕ ਤਣਾਅ, ਲਾਲਚ ਤੇ ਹਾਉਮੇ ਦੀ ਭੁੱਖ ਮਿਟ ਜਾਵੇ ਤਾਂ ਅਦਾਲਤਾਂ ਹੀ ਖਤਮ ਹੋ ਜਾਣ, ਵਕੀਲਾਂ, ਜੱਜਾਂ ਦਾ ਧੰਦਾ ਬੰਦ ਹੋ ਜਾਵੇ, ਸਭ ਤੋਂ ਵੱਡੀ ਗੱਲ, ਸਰਕਾਰਾਂ ਦੀ ਵੀ ਫੇਰ ਕੀ ਲੋੜ ਰਹਿ ਜਾਵੇਗੀ? ਖੈਰ ਜਦ ਤੱਕ ਮਨੁੱਖ ਹੈ, ਉਸਨੇ ਆਪਣੇ ਮਨ ‘ਚੋਂ ਮੈਲ ਨਹੀਂ ਕੱਢਣੀ, ਬਸ ਕੰਨਾਂ ‘ਚੋਂ ਹੀ ਨਿਕਲ ਜਾਵੇ, ਹਾਲੇ ਇਹੀ ਬਹੁਤ ਹੈ।

SPONSORS

sadapunjab
punjab times news
punjabiwriters
a1_logo_color.jpg
Sikh Sports Club
Nirpal Kaur
Sangeet Darpan
punjab

parhopunjab.gif

LakeStreet Dental

<img id=

siri_guru_granth_sahib-copy.jpg



sadapunjab